Bhartiya Vidya Mandir School

Bhartiya Vidya Mandir School

Click to Download the Registration-cum-Admission Form for the Session 2024-25

Message Board

« Back

BAISAKHI « 14/Apr/2024

BAISAKHI
ਕਣਕਾਂ ਦੀ ਮੁੱਕ ਗਈ ਰਾਖੀ, ਜੱਟਾ ਆਈ ਵਿਸਾਖੀ
ਜਿੱਥੇ ਰੁੱਤ ਵਿਸਾਖੀ ਦੀ ਲੈ ਕੇ ਆਉਂਦੀ ਮਸਤ ਬਹਾਰਾਂ
ਪਾ ਭੰਗੜੇ ਨੱਚਦੇ ਨੇ ਥਾਂ-ਥਾਂ ਗੱਭਰੂ ਤੇ ਮੁਟਿਆਰਾ
 
ਭਾਰਤੀ ਵਿੱਦਿਆ ਮੰਦਰ ਸੀਨੀਅਰ ਸਕੈਂਡਰੀ ਸਕੂਲ, ਦੁੱਗਰੀ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ-
 
ਅੱਜ ਭਾਰਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਉਸ ਪ੍ਰਮਾਤਮਾ ਦੇ ਨਾਮ ਨਾਲ ਕੀਤੀ ਗਈ ਵਿਦਿਆਰਥੀਆਂ ਨੇ 'ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ' ਸ਼ਬਦ ਗਾਇਨ ਕੀਤਾ ਇਸ ਉਪਰੰਤ ਪੰਜਾਬੀ ਦੇ ਅਧਿਆਪਕ ਲਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਨਰਸਰੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਅਤੇ ਫੈਂਸੀ ਡਰੈੱਸ ਪ੍ਰਤੀਯੋਗਤਾ ਕਰਵਾਈ ਗਈ ਇਸ ਉਪਰੰਤ Inter House competition ਕਰਵਾਇਆ ਗਿਆ ਜਿਸ ਵਿਚ ਦੂਜੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਡਾਂਸ (ਗਿੱਧਾ ਅਤੇ ਭੰਗੜਾ) ਅਤੇ ਲੋਕ ਗੀਤ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ
ਅੰਤ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।