ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ (ਪ੍ਰਕਾਸ਼ ਦਿਹਾੜਾ)

  • Home
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ (ਪ੍ਰਕਾਸ਼ ਦਿਹਾੜਾ)

ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ
ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ
ਤਹੀ ਪ੍ਰਕਾਸ਼ ਹਮਾਰਾ ਭਯੋ ।।
ਪਟਨਾ ਸਹਰ ਬਿਖੈ ਭਵ ਲਯੋ ।।

ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਸਿੱਖ ਜਗਤ ਅਤੇ ਸਮੁੱਚੀ ਮਨੁੱਖਤਾ ਵੱਲੋਂ ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ (ਪ੍ਰਕਾਸ਼ ਦਿਹਾੜਾ) ਆਨਲਾਈਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਉਹ ਮਹਾਨ ਦਿਨ ਹੈ ਜਦੋਂ ਧਰਮ ਅਤੇ ਨਿਆਂ ਦੀ ਰੱਖਿਆ ਲਈ ਆਪਣਾ ਸਭ ਕੁਝ ਵਾਰਨ ਵਾਲੇ ਗੁਰੂ ਸਾਹਿਬ ਦਾ ਪ੍ਰਕਾਸ਼ ਹੋਇਆ ਸੀ, ਜਿਨ੍ਹਾਂ ਨੇ ਸੰਸਾਰ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਇਸ ਦੌਰਾਨ ਪੰਜਾਬੀ ਦੀ ਅਧਿਆਪਕਾ ਮੈਡਮ ਲਖਵਿੰਦਰ ਕੌਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਸਿੱਖਿਆਵਾਂ ਅਤੇ ਕੁਰਬਾਨੀਆਂ ਬਾਰੇ ਵਿਦਿਆਰਥੀਆਂ ਨੂੰ ਆਨਲਾਈਨ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਮਹਿਮਾ ਵਿੱਚ ਸ਼ਬਦ ਗਾਇਨ ਕੀਤੇ।

ਇਸ ਤੋਂ ਬਾਅਦ ਸਕੂਲ ਦੀ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਸਿਧਾਂਤਾਂ 'ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।