Bhartiya Vidya Mandir School

Bhartiya Vidya Mandir School

Click to Download the Registration-cum-Admission Form for the Session 2025-26

Message Board

« Back

PARKASH UTSAV OF SHRI GURU GRANTH SAHIB JI « 28/Aug/2022

PARKASH UTSAV OF SHRI GURU GRANTH SAHIB JI
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤ ਸਾਰੇ
ਬਾਣੀ ਕਹੇ ਸੇਵਕ ਜਨ ਮਾਨੈ ਪਰਤਖਿ ਗੁਰੂ ਨਿਸਤਾਰੇ
ਭਾਰਤੀਯ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਲੁਧਿਆਣਾ ਵਿੱਚ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ -
ਗੁਰੂ ਦੀ ਬਾਣੀ ਨਾਲ ਸ਼ੁਰੂ ਹੋਏ ਇਸ ਉਤਸਵ ਵਿਚ ਸਭ ਤੋ ਪਹਿਲਾਂ ਤੀਜੀ ਜਮਾਤ ਦੇ ਵਿਦਿਆਰਥੀ ਮਿਹਰਅਕਾਲ ਸਿੰਘ ਨੇ ਮੂਲ ਮੰਤਰ ਦੇ ਜਾਪ ਨਾਲ ਪ੍ਰੋਗਰਾਮ ਸ਼ੁਰੂ ਕੀਤਾ ਇਸ ਤੋਂ ਬਾਅਦ ਪੰਜਾਬੀ ਦੇ ਅਧਿਆਪਕ ਸ. ਲਖਵੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਵਿਦਿਆਰਥੀਆਂ ਨੂੰ ਰੌਚਕ ਗੱਲਾਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਮਹਿਮਾ ਬਾਰੇ ਦੱਸਿਆ। ਇਸ ਮੌਕੇ ਤੇ ਵਿਦਿਆਰਥੀਆਂ ਵਿਚ ਸ਼ਬਦ ਕੀਰਤਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆਜਿਸ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਪੂਰਾ ਹਾਲ ਗੁਰੂ ਦੇ ਨਾਮ ਸਿਮਰਨ ਨਾਲ ਰੰਗਿਆ ਹੋਇਆ ਨਜ਼ਰ ਆਇਆ। ਅੰਤ ਵਿਚ ਸਕੂਲ ਦੇ ਪ੍ਰਿੰਸਿਪਲ ਮੈਡਮ ਸ੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਦਾ ਪਾਲਣ ਕਰਨ ਅਤੇ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਬਿਰਤੀ ਵੱਲ ਪ੍ਰੇਰਿਤ ਕੀਤਾ।