ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ਜਿਉ ਕਰਿ ਸੂਰਜ ਨਿਕਲਿਆ ਤਾਰੇ ਛਪਿ ਅੰਧੇਰ ਪਲੋਆ।।
ਭਾਰਤੀਯ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ, ਲੁਧਿਆਣਾ ਵਿੱਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾ ਗੁਰਪੁਰਬ ਉਤਸਵ:
ਇਸ ਉਤਸਵ ਵਿਚ ਸਭ ਤੋਂ ਪਹਿਲਾਂ ਤੀਜੀ ਜਮਾਤ ਦੇ ਵਿਦਿਆਰਥੀ ਜਪਕੀਰਤ ਸਿੰਘ ਨੇ ਮੂਲ ਮੰਤਰ ਸਾਹਿਬ ਜੀ ਦੇ ਪਾਠ ਨਾਲ ਸ਼ੁਰੂਆਤ ਕੀਤੀ ਅਤੇ ਵਿਦਿਆਰਥੀ ਮਿਹਰਅਕਾਲ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਾਖੀ 'ਮਲਕ ਭਾਗੋ ਤੇ ਭਾਈ ਲਾਲੋ' ਸੁਣਾਈ ਜਿਸ ਤੋਂ ਵਿਦਿਆਰਥੀਆਂ ਨੂੰ ਹੱਕ-ਸੱਚ ਦੀ ਕਿਰਤ ਕਮਾਈ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਪੰਜਾਬੀ ਦੇ ਅਧਿਆਪਕ ਸ. ਲਖਵੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਦੱਸਿਆ। ਇਸ ਤੋਂ ਉਪਰੰਤ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਦੀ ਮਹਿਮਾ ਵਿੱਚ 'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣ ਹੋਆ' ਸ਼ਬਦ ਗਾਇਨ ਕੀਤਾ ਤੇ ਭਗਤੀ ਭਰਿਆ ਵਾਤਾਵਰਨ ਸਿਰਜਿਆ। ਉਤਸਵ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤੇ ਤੇ ਚੱਲਣ ਅਤੇ ਉਹਨਾਂ ਦੀਆਂ ਸਿੱਖਿਆਂਵਾਂ ਨੂੰ ਆਪਣੇ ਜੀਵਣ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਤਸਵ ਤੋਂ ਬਾਅਦ ਵਿਦਿਆਰਥੀਆਂ ਨੇ ਪੰਗਤ ਵਿਚ ਬੈਠ ਕੇ ਮਰਿਆਦਾ ਅਨੁਸਾਰ ਲੰਗਰ ਛਕਿਆ।