ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ।।
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੇ ਖੇਤ ।।
ਭਾਰਤੀਯ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ, ਲੁਧਿਆਣਾ ਵਿੱਚ ਮਨਾਇਆ ਗਿਆ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ-
ਸ਼ੁਰੂਆਤ ਵਿੱਚ ਚੌਥੀ ਜਮਾਤ ਦੇ ਵਿਦਿਆਰਥੀ ਤਰਨਜੋਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਕਵਿਤਾ ਗਾਇਨ ਕੀਤੀ ਅਤੇ ਇਸ ਉਪਰੰਤ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗੀਤ ਪੇਸ਼ ਕੀਤਾ। ਇਸ ਤੋਂ ਬਾਅਦ ਪੰਜਾਬੀ ਦੇ ਅਧਿਆਪਕ ਸ. ਲਖਵੀਰ ਸਿੰਘ ਨੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਦੱਸਿਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਹਮੇਸ਼ਾ ਸੱਚ ਦਾ ਸਾਥ ਦੇਣ ਦੀ ਸਿੱਖਿਆ ਦਿੱਤੀ।