ਭਾਰਤੀਯ ਵਿਦਿਆ ਮੰਦਰ ਸੀਨੀ. ਸਕੈ. ਸਕੂਲ, ਦੁਗਰੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ-
ਤੇਰਾ ਕੀਆ ਮੀਠਾ ਲਾਗੈ।।
ਹਰਿ ਨਾਮ ਪਦਾਰਥ ਨਾਨਕ ਮਾਗੈ।।
ਮਨ ਮੇਰੇ ਤਿਨ ਕੀ ਓਟ ਲੇਹਿ।।
ਮਨੁ ਤਨੁ ਅਪਨਾ ਤਿਨ ਜਨ ਦੇਹਿ।।
ਸ਼ਹੀਦਾਂ ਦੇ ਸਰਤਾਜ, ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਸਭ ਤੋਂ ਪਹਿਲਾਂ ਸਕੂਲ ਦੇ ਅਧਿਆਪਕਾਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ। ਮੈਡਮ ਸੁਨੀਤ ਕੌਰ ਦੁਆਰਾ ਗੁਰੂ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ। ਅੰਤ ਗੁਰੂ ਜੀ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਪ੍ਰਿੰਸੀਪਲ ਮੈਡਮ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ।