ਸੇਵਾ ਦੇਸ਼ ਦੀ ਜਿੰਦੜੀ ਇਹ ਬੜੀ ਔਖੀ,
ਗੱਲਾਂ ਕਰਨੀਆਂ ਢੇਰ ਸੁਖਾਲੀਆਂ ਨੇ,
ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ,
ਉਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ।
ਭਾਰਤੀਯ ਵਿੱਦਿਆ ਮੰਦਰ ਸਕੂਲ, ਦੁੱਗਰੀ ਵਿੱਚ ਮਨਾਇਆ ਗਿਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ-
ਸ਼ਹੀਦ-ਏ-ਆਜ਼ਮ ਊਧਮ ਸਿੰਘ ਅੱਜ ਦੇ ਦਿਨ 31 ਜੁਲਾਈ 1940 ਨੂੰ ਫਾਂਸੀ ਦੇ ਫੰਦੇ ਨੂੰ ਹੱਸਦਿਆਂ- ਹੱਸਦਿਆਂ ਚੁੰਮਿਆ ਤੇ ਦੇਸ਼ ਖਾਤਰ ਕੁਰਬਾਨ ਹੋ ਗਿਆ। ਉਹਨਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਸੱਤਵੀਂ ਜਮਾਤ ਦੇ ਵਿਦਿਆਰਥੀ ਆਰੀਅਨ ਨੇ ਇੱਕ ਕਵਿਤਾ ਰਾਹੀਂ ਉਸ ਯੋਧੇ ਦੇ ਜਜ਼ਬੇ ਨੂੰ ਦਰਸਾਇਆ। ਇਸ ਤੋਂ ਬਾਅਦ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਛੋਟੀ ਜਿਹੀ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਨੂੰ ਐਕਟ ਰਾਹੀਂ ਪੇਸ਼ ਕੀਤਾ। ਇਸ ਉਪਰੰਤ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਗੀਤ ਰਾਹੀਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਬਾਅਦ ਪੰਜਾਬੀ ਦੀ ਅਧਿਆਪਕਾ ਲਖਵਿੰਦਰ ਕੌਰ ਜੀ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਤੇ ਸ਼ਹੀਦੀ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਦੱਸਿਆ। ਅੰਤ ਵਿੱਚ ਪ੍ਰਿੰਸੀਪਲ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਤੇ ਸੱਚ ਦੇ ਰਾਹ ਤੇ ਚੱਲਣ ਦੀ ਪ੍ਰੇਰਨਾ ਦਿੱਤੀ।