Bhartiya Vidya Mandir School

Bhartiya Vidya Mandir School

Click to Download the Registration-cum-Admission Form for the Session 2025-26

Message Board

« Back

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾ ਗੁਰਪੁਰਬ ਉਤਸਵ « 25/Nov/2023

ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾ ਗੁਰਪੁਰਬ ਉਤਸਵ
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ਜਿਉ ਕਰਿ ਸੂਰਜ ਨਿਕਲਿਆ ਤਾਰੇ ਛਪਿ ਅੰਧੇਰ ਪਲੋਆ।।
 
ਭਾਰਤੀਯ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਲੁਧਿਆਣਾ ਵਿੱਚ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾ ਗੁਰਪੁਰਬ ਉਤਸਵ:
ਇਸ ਉਤਸਵ ਵਿਚ ਸਭ ਤੋਂ ਪਹਿਲਾਂ ਪੰਜਾਬੀ ਦੇ ਅਧਿਆਪਕ . ਲਖਵੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਬਾਰੇ ਵਿਦਿਆਰਥੀਆਂ ਨੂੰ ਦੱਸਿਆ। ਇਸ ਤੋਂ ਬਾਅਦ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ਮੂਲ ਮੰਤਰ ਦੇ ਜਾਪ ਨਾਲ ਵਿਦਿਆਲਿਆ ਵਿੱਚ ਇੱਕ ਅਲੌਕਿਕ ਵਾਤਾਵਰਨ ਸਿਰਜ ਦਿੱਤਾ। ਇਸ ਤੋਂ ਉਪਰੰਤ ਤੀਜੀ, ਚੌਥੀ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਦੀ ਮਹਿਮਾ ਵਿੱਚ 'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣ ਹੋਆ' ਸ਼ਬਦ ਗਾਇਨ ਕੀਤਾ ਤੇ ਭਗਤੀ ਭਰਿਆ ਵਾਤਾਵਰਨ ਸਿਰਜਿਆ। ਵਿਦਿਆਰਥੀ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਵਿੱਚ ਪ੍ਰਭਾਤ ਫੇਰੀ ਕੱਢੀ ਗਈ। ਉਤਸਵ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਰਸਤੇ ਤੇ ਚੱਲਣ ਅਤੇ ਉਹਨਾਂ ਦੀਆਂ ਸਿੱਖਿਆਂਵਾਂ ਨੂੰ ਆਪਣੇ ਜੀਵਣ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਸਭ ਨੂੰ ਗੁਰਪੁਰਬ ਦੀਆ ਵਧਾਈਆਂ ਦਿੱਤੀਆਂ। ਉਤਸਵ ਤੋਂ ਬਾਅਦ ਵਿਦਿਆਰਥੀਆਂ ਨੇ ਪੰਗਤ ਵਿਚ ਬੈਠ ਕੇ ਮਰਿਆਦਾ ਅਨੁਸਾਰ ਲੰਗਰ ਛਕਿਆ।