ਤੁਮ ਹੋ ਸਭ ਰਾਜਨ ਕੇ ਰਾਜਾ।।
ਆਪੇ ਆਪੁ ਗਰੀਬ ਨਿਵਾਜਾ।।
ਸਾਚੁ ਕਹੋਂ ਸੁਨ ਲੇਹੁ ਸਭੈ
ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ।।
ਭਾਰਤੀਯ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ, ਲੁਧਿਆਣਾ ਵਿੱਚ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ-
ਅਧਿਆਪਕ ਗੁਰਕੀਰਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਜੰਗਾਂ ਅਤੇ ਮਹਾਨਤਾ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਤੋਂ ਬਾਅਦ ਛੇਵੀਂ ਜਮਾਤ ਦੇ ਵਿਦਿਆਰਥੀ ਹਰਜੋਤ ਨੇ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ' ਦੀ ਮਹਿਮਾ ਵਿੱਚ ਇੱਕ ਕਵਿਤਾ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 'ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ' ਸ਼ਬਦ ਗਾਇਨ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਦੱਸੇ ਹੋਏ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ।