Bhartiya Vidya Mandir School

Bhartiya Vidya Mandir School

Click to Download the Registration-cum-Admission Form for the Session 2025-26

Message Board

« Back

BAISAKHI & DR. AMBEDKAR JAYANTI « 14/Apr/2025

BAISAKHI & DR. AMBEDKAR JAYANTI
ਕਣਕਾਂ ਦੀ ਮੁੱਕ ਗਈ ਰਾਖੀ,
ਜੱਟਾ ਆਈ ਵਿਸਾਖੀ।
ਜਿੱਥੇ ਰੁੱਤ ਵਿਸਾਖੀ ਦੀ ਲੈ ਕੇ ਆਉਂਦੀ
ਮਸਤ ਬਹਾਰਾਂ
ਪਾ ਭੰਗੜੇ ਨੱਚਦੇ ਨੇ ਥਾਂ - ਥਾਂ
ਗੱਭਰੂ ਤੇ ਮੁਟਿਆਰਾ
 
ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ ਅਤੇ ਅੰਬੇਡਕਰ ਜੀ ਦੀ ਜੈਯੰਤੀ :-
ਅੱਜ ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੰਜਾਬੀ ਦੇ ਅਧਿਆਪਕਾਂ ਲਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਡਾ. ਅੰਬੇਦਕਰ ਸਾਹਿਬ ਜੀ ਦੇ ਜੀਵਨ ਅਤੇ ਸੰਵਿਧਾਨ ਵਿੱਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਬਾਲ ਵਾਟਿਕਾ ਦੇ ਵਿਦਿਆਰਥੀਆਂ ਦੀ Fancy dress ਪ੍ਰਤੀਯੋਗਿਤਾ ਕਰਵਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਪਹਿਲੀ, ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵਿਸਾਖੀ ਨਾਲ ਸੰਬੰਧਿਤ ਨਾਚ ਪੇਸ਼ ਕੀਤਾ। ਇਸ ਤੋਂ ਬਾਅਦ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਵਿਸਾਖੀ ਸਬੰਧੀ ਬਹੁਤ ਸੋਹਣੇ ਕਵਿਤਾ ਪੇਸ਼ ਕੀਤੀ। ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ Inter House ਨਾਚ ਅਤੇ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਸੁਚੱਜੇ ਢੰਗ ਨਾਲ ਨਾਚ ਪੇਸ਼ ਕੀਤਾ। ਇਸ ਦੇ ਨਾਲ ਹੀ ਡਾ. ਅੰਬੇਦਕਰ ਜੀ ਦੀ ਜੈਯੰਤੀ ਮਨਾਉਂਦੇ ਹੋਏ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ quiz ਕਰਵਾਇਆ ਗਿਆ। ਅੰਤ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਅੰਬੇਡਕਰ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇਸ ਤਿਉਹਾਰ ਨੂੰ ਪਿਆਰ ਅਤੇ ਮਿਲ-ਜੁਲ ਕੇ ਮਨਾਉਣ ਦਾ ਸੁਨੇਹਾ ਦਿੱਤਾ।