ਪ੍ਰਗਟਿਓ ਮਰਦ ਅਗੰਮੜਾ ਵਰਿਆਮ ਅਕੇਲਾ
ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ
ਤਹੀ ਪ੍ਰਕਾਸ ਹਮਾਰਾ ਭਯੋ ।।
ਪਟਨਾ ਸਹਰ ਬਿਖੈ ਭਵ ਲਯੋ ।।
ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਆਨ-ਲਾਇਨ, ਸਿੱਖ ਜਗਤ ਅਤੇ ਸਮੁੱਚੀ ਮਨੁੱਖਤਾ ਵੱਲੋਂ ਸਰਬੰਸਦਾਨੀ, ਦਸਮੇਸ਼ ਪਿਤਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ (ਪ੍ਰਕਾਸ਼ ਦਿਹਾੜਾ) ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਉਹ ਮਹਾਨ ਦਿਨ ਹੈ ਜਦੋਂ ਧਰਮ ਅਤੇ ਨਿਆਂ ਦੀ ਰੱਖਿਆ ਲਈ ਆਪਣਾ ਸਭ ਕੁਝ ਵਾਰਨ ਵਾਲੇ ਗੁਰੂ ਸਾਹਿਬ ਦਾ ਪ੍ਰਕਾਸ਼ ਹੋਇਆ ਸੀ, ਜਿਸਨੇ ਸੰਸਾਰ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਪੰਜਾਬੀ ਦੀ ਅਧਿਆਪਕਾ ਮੈਡਮ ਲਖਵਿੰਦਰ ਕੌਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਸਿਖਿਆਵਾਂ ਅਤੇ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਆਨ-ਲਾਇਨ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ ਵੱਖ - ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਮਹਿਮਾ ਵਿੱਚ ਸ਼ਬਦ ਗਾਇਨ ਕੀਤੇ। ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਸਿਧਾਂਤਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।