ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾ ਗੁਰਪੁਰਬ ਉਤਸਵ

  • Home
  • ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾ ਗੁਰਪੁਰਬ ਉਤਸਵ

“ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਧ ਜਗ ਚਾਨਣ ਹੋਆ। ਜਿਉ ਕਰਿ ਸੂਰਜ ਨਿਕਲਿਆ, ਤਾਰੇ ਛਪਿ ਅੰਧੇਰ ਪਲੋਆ।”

ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ, ਲੁਧਿਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਅਧਿਆਪਕਾ ਮੈਡਮ ਲਖਵਿੰਦਰ ਕੌਰ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਹਾਊਸ ਅਨੁਸਾਰ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਵਿੱਚ ਸ਼ਬਦ ਗਾਇਨ ਕੀਤੇ। ਇਸ ਉਪਰੰਤ ਅਧਿਆਪਕਾਂ ਵੱਲੋਂ 'ਜਪੁਜੀ ਸਾਹਿਬ' ਦਾ ਪਾਠ ਕੀਤਾ ਗਿਆ।

ਇਸ ਤੋਂ ਬਾਅਦ ਗੁਰੂ ਜੀ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਸਕੂਲ ਵਿੱਚ ਵਿਦਿਆਰਥੀਆਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।