ਭਾਰਤੀਯ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਦੁਗਰੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਤੇਰਾ ਕੀਆ ਮੀਠਾ ਲਾਗੈ।।
ਹਰਿ ਨਾਮ ਪਦਾਰਥ ਨਾਨਕ ਮਾਗੈ।।
ਮਨ ਮੇਰੇ ਤਿਨ ਕੀ ਓਟ ਲੇਹਿ।।
ਮਨੁ ਤਨੁ ਅਪਨਾ ਤਿਨ ਜਨ ਦੇਹਿ।।
ਸ਼ਹੀਦਾਂ ਦੇ ਸਰਤਾਜ, ਬਾਣੀ ਦੇ ਬੋਹਿਥ ਅਤੇ ਸ਼ਾਂਤੀ ਦੇ ਪੁੰਜ ਧੰਨ-ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸਭ ਤੋਂ ਪਹਿਲਾਂ ਸਕੂਲ ਦੇ ਅਧਿਆਪਕਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਉਪਰੰਤ ਮੈਡਮ ਸੁਨੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜਨਮ, ਜੀਵਨ ਅਤੇ ਸ਼ਹੀਦੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਅੰਤ ਵਿੱਚ ਗੁਰੂ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਪ੍ਰਿੰਸੀਪਲ ਮੈਡਮ ਮਨੀਸ਼ਾ ਮਦਾਨ ਜੀ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।